ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅਗਮ ਦ੍ਰੁਗਮ ਗੜਿ ਰਚਿਓ ਬਾਸ ॥ ਜਾ ਮਹਿ ਜੋਤਿ ਕਰੇ ਪਰਗਾਸ ॥ ਬਿਜੁਲੀ ਚਮਕੈ ਹੋਇ ਅਨੰਦੁ ॥ ਜਿਹ ਪਉੜ੍ਹ੍ਹੇ ਪ੍ਰਭ ਬਾਲ ਗੋਬਿੰਦ ॥੧॥ ਇਹੁ ਜੀਉ ਰਾਮ ਨਾਮ ਲਿਵ ਲਾਗੈ ॥ ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥ ਰਹਾਉ ॥ ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥ ਹਉਮੈ ਗਾਵਨਿ ਗਾਵਹਿ ਗੀਤ ॥ ਅਨਹਦ ਸਬਦ ਹੋਤ ਝੁਨਕਾਰ ॥ ਜਿਹ ਪਉੜ੍ਹ੍ਹੇ ਪ੍ਰਭ ਸ੍ਰੀ ਗੋਪਾਲ ॥੨॥ ਖੰਡਲ ਮੰਡਲ ਮੰਡਲ ਮੰਡਾ ॥ ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥ ਅਗਮ ਅਗੋਚਰੁ ਰਹਿਆ ਅਭ ਅੰਤ ॥ ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥ ਕਦਲੀ ਪੁਹਪ ਧੂਪ ਪਰਗਾਸ ॥ ਰਜ ਪੰਕਜ ਮਹਿ ਲੀਓ ਨਿਵਾਸ ॥ ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾ ਕੰਤ ॥੪॥ ਅਰਧ ਉਰਧ ਮੁਖਿ ਲਾਗੋ ਕਾਸੁ ॥ ਸੁੰਨ ਮੰਡਲ ਮਹਿ ਕਰਿ ਪਰਗਾਸੁ ॥ ਊਹਾਂ ਸੂਰਜ ਨਾਹੀ ਚੰਦ ॥ ਆਦਿ ਨਿਰੰਜਨੁ ਕਰੈ ਅਨੰਦ ॥੫॥ ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ ਮਾਨ ਸਰੋਵਰਿ ਕਰਿ ਇਸਨਾਨੁ ॥ ਸੋਹੰ ਸੋ ਜਾ ਕਉ ਹੈ ਜਾਪ ॥ ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥ ਅਬਰਨ ਬਰਨ ਘਾਮ ਨਹੀ ਛਾਮ ॥ ਅਵਰ ਨ ਪਾਈਐ ਗੁਰ ਕੀ ਸਾਮ ॥ ਟਾਰੀ ਨ ਟਰੈ ਆਵੈ ਨ ਜਾਇ ॥ ਸੁੰਨ ਸਹਜ ਮਹਿ ਰਹਿਓ ਸਮਾਇ ॥੭॥ ਮਨ ਮਧੇ ਜਾਨੈ ਜੇ ਕੋਇ ॥ ਜੋ ਬੋਲੈ ਸੋ ਆਪੈ ਹੋਇ ॥ ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥
Scroll