ਕੋਟਿ ਸੂਰ ਜਾ ਕੈ ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ ਬੇਦ ਉਚਰੈ ॥੧॥ ਜਉ ਜਾਚਉ ਤਉ ਕੇਵਲ ਰਾਮ ॥ ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ ਕੋਟਿ ਚੰਦ੍ਰਮੇ ਕਰਹਿ ਚਰਾਕ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ ਅਠਾਰਹ ਭਾਰ ॥੩॥ ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਿਮੀ ਕਰੈ ਸੀਗਾਰ ॥ ਕੋਟਿਕ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਅਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥ ਕੋਟਿ ਜਗ ਜਾ ਕੈ ਦਰਬਾਰ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥੭॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ ਸਾਰਿਗਪਾਨ ॥ ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥
Scroll