ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ ਇਹੁ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥
Scroll