page 1002
-
ਮਾਰੂ ਮਹਲਾ ੫ ॥ ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥ ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥ ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥ ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥ ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥ ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥ ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥
-
ਮਾਰੂ ਮਹਲਾ ੫ ॥ ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥ ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥ ਰੇ ਮਨ ਵਤ੍ਰ ਬੀਜਣ ਨਾਉ ॥ ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥ ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥ ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥ ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥ ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥
-
ਮਾਰੂ ਮਹਲਾ ੫ ॥ ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥ ਆਵਣ ਜਾਣੁ ਰਹਿਓ ॥ ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥ ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥ ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥ ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥ ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥ ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥