page 1004
-
ਮਾਰੂ ਮਹਲਾ ੫ ॥ ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥ ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥
-
ਮਾਰੂ ਮਹਲਾ ੫ ॥ ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ ॥ ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ ॥੧॥ ਰਹਾਉ ॥ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥ ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥ ਪਾਇ ਠਗਉਰੀ ਆਪਿ ਭੁਲਾਇਓ ॥ ਨਾਨਕ ਕਿਰਤੁ ਨ ਜਾਇ ਮਿਟਾਇਓ ॥੨॥ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥ ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥ ਅਨਿਕ ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭ ਬਿਸਰਤ ਨਰਕ ਮਹਿ ਪਾਇਆ ॥ ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ ॥੩॥ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥ ਦੀਨਾ ਨਾਥ ਜਗਤ ਪਿਤ ਮਾਇਆ ॥ ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥ ਜਿਸੁ ਭਾਵੈ ਤਿਸ ਹੀ ਨਿਸਤਾਰਣ ॥ ਅੰਧ ਕੂਪ ਤੇ ਕਾਢਨਹਾਰਾ ॥ ਪ੍ਰੇਮ ਭਗਤਿ ਹੋਵਤ ਨਿਸਤਾਰਾ ॥ ਸਾਧ ਰੂਪ ਅਪਨਾ ਤਨੁ ਧਾਰਿਆ ॥ ਮਹਾ ਅਗਨਿ ਤੇ ਆਪਿ ਉਬਾਰਿਆ ॥ ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥ ਆਦਿ ਅੰਤਿ ਪ੍ਰਭ ਅਗਮ ਅਗਾਹੀ ॥ ਨਾਮੁ ਦੇਹਿ ਮਾਗੈ ਦਾਸੁ ਤੇਰਾ ॥ ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥੪॥੩॥੧੯॥