page 1005
-
ਮਾਰੂ ਮਹਲਾ ੫ ॥ ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥੧॥ ਐਸੀ ਜਾਨਿ ਪਾਈ ॥ ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥੧॥ ਰਹਾਉ ॥ ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥੨॥ ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥੩॥ ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥੪॥੪॥੨੦॥
-
ਮਾਰੂ ਮਹਲਾ ੫ ॥ ਮੇਰਾ ਠਾਕੁਰੁ ਅਤਿ ਭਾਰਾ ॥ ਮੋਹਿ ਸੇਵਕੁ ਬੇਚਾਰਾ ॥੧॥ ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥ ਮੋ ਕਉ ਦੇਹੁ ਦਾਨਾ ॥੧॥ ਰਹਾਉ ॥ ਸਗਲੇ ਮੈ ਦੇਖੇ ਜੋਈ ॥ ਬੀਜਉ ਅਵਰੁ ਨ ਕੋਈ ॥੨॥ ਜੀਅਨ ਪ੍ਰਤਿਪਾਲਿ ਸਮਾਹੈ ॥ ਹੈ ਹੋਸੀ ਆਹੇ ॥੩॥ ਦਇਆ ਮੋਹਿ ਕੀਜੈ ਦੇਵਾ ॥ ਨਾਨਕ ਲਾਗੋ ਸੇਵਾ ॥੪॥੫॥੨੧॥
-
ਮਾਰੂ ਮਹਲਾ ੫ ॥ ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥ ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥੧॥ ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥ ਏਹਾ ਓਟ ਆਧਾਰਾ ॥੧॥ ਰਹਾਉ ॥ ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥੨॥ ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥ ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥੩॥ ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥੪॥੬॥੨੨॥