page 1006
-
ਮਾਰੂ ਮਹਲਾ ੫ ॥ ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ ਕਿਛੁ ਕਹਨੁ ਨ ਜਾਈ ॥ ਜਾ ਕਉ ਨਾਮ ਬਡਾਈ ॥੧॥ ਲਾਲੁ ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥੧॥ ਰਹਾਉ ॥ ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ ਮਨ ਤੇ ਅਭਿਮਾਨੋ ॥੨॥ ਨਿਹਚਲੁ ਤਿਨ ਕਾ ਠਾਣਾ ॥ ਗੁਰ ਤੇ ਮਹਲੁ ਪਛਾਣਾ ॥ ਅਨਦਿਨੁ ਗੁਰ ਮਿਲਿ ਜਾਗੇ ॥ ਹਰਿ ਕੀ ਸੇਵਾ ਲਾਗੇ ॥੩॥ ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ ਹਾਥਿ ਆਇਆ ॥ ਨਾਨਕ ਗੁਰ ਤੇ ਪਾਇਆ ॥੪॥੭॥੨੩॥
-
ਮਾਰੂ ਮਹਲਾ ੫ ਘਰੁ ੬ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਵਖਾਨੁ ॥੧॥ ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥੧॥ ਰਹਾਉ ॥ ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥੨॥੧॥੨੪॥
-
ਮਾਰੂ ਮਹਲਾ ੫ ॥ ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥ ਮੇਰੇ ਮਨ ਨਾਮੁ ਨਿਤ ਨਿਤ ਲੇਹ ॥ ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥
-
ਮਾਰੂ ਮਹਲਾ ੫ ॥ ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥ ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥੧॥ ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥ ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥੧॥ ਰਹਾਉ ॥ ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥੨॥੩॥੨੬॥
-
ਮਾਰੂ ਮਹਲਾ ੫ ॥ ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ ਸਾਧੂ ਭਵ ਸਾਗਰ ਉਤਰਹਿ ਪਾਰਿ ॥੧॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥