page 1007
-
ਮਾਰੂ ਮਹਲਾ ੫ ॥ ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥ ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥
-
ਮਾਰੂ ਮਹਲਾ ੫ ॥ ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥ ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥
-
ਮਾਰੂ ਮਹਲਾ ੫ ॥ ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥
-
ਮਾਰੂ ਅੰਜੁਲੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥ ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥ ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥ ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥