page 1008
-
ਮਾਰੂ ਮਹਲਾ ੫ ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥ ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥ ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥
-
ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥ ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥
-
ਮਾਰੂ ਮਹਲਾ ੯ ॥ ਅਬ ਮੈ ਕਹਾ ਕਰਉ ਰੀ ਮਾਈ ॥ ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨ੍ਹ੍ਹਾਈ ॥੧॥ ਰਹਾਉ ॥ ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥ ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥ ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥ ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥
-
ਮਾਰੂ ਮਹਲਾ ੯ ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥ ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥