HOME
RAAG INDEX
Scroll
page 1016
ਮਾਰੂ ਮਹਲਾ ੩ ਘਰੁ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥੧॥ ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥ ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥ ਸੰਜੋਗੀ ਧਨ ਪਿਰ ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥੩॥ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥ ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥ ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥ ਅਗਮ ਨਿਗਮੁ ਸਤਿਗੁਰੂ ਦਿਖਾਇਆ ॥ ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥ ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥ ਗੁਰਮੁਖਿ ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥੯॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥