page 102
-
ਮਾਝ ਮਹਲਾ ੫ ॥ ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥ ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
-
ਮਾਝ ਮਹਲਾ ੫ ॥ ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥ ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
-
ਮਾਝ ਮਹਲਾ ੫ ॥ ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥ ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥