HOME
RAAG INDEX
Scroll
page 1021
ਮਾਰੂ ਸੋਲਹੇ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥ ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥ ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥ ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥ ਆਪੇ ਪੁਰਖੁ ਆਪੇ ਹੀ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥ ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥ ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥ ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥ ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥ ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥ ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥