HOME
RAAG INDEX
Scroll
page 1024
ਮਾਰੂ ਮਹਲਾ ੧ ॥ ਆਦਿ ਜੁਗਾਦੀ ਅਪਰ ਅਪਾਰੇ ॥ ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥ ਕੇਤੜਿਆ ਜੁਗ ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥ ਸਤਜੁਗਿ ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥ ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥ ਤ੍ਰੇਤੈ ਧਰਮ ਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥ ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥ ਦਇਆ ਦੁਆਪੁਰਿ ਅਧੀ ਹੋਈ ॥ ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ ਰਾਜੇ ਧਰਮੁ ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥ ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥ ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥ ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥ ਸਗਲੇ ਜਾਚਹਿ ਗੁਰ ਭੰਡਾਰੀ ॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥