HOME
RAAG INDEX
Scroll
page 1027
ਮਾਰੂ ਮਹਲਾ ੧ ॥ ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥ ਜੁਗ ਛਤੀਹ ਤਿਨੈ ਵਰਤਾਏ ॥ ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥ ਗੁਪਤੇ ਬੂਝਹੁ ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥ ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥ ਗਰਭ ਕੁੰਡਲ ਮਹਿ ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥ ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥ ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥ ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥ ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥ ਨਾਮੁ ਵਿਸਾਰਿ ਚਲੈ ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥ ਖਾਜੈ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥ ਪਰਵਿਰਤੀ ਨਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥ ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ ਪਤਿ ਹੋਈ ॥ ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥ ਗੁਰ ਕਿਰਪਾ ਤੇ ਹੁਕਮੁ ਪਛਾਣੈ ॥ ਜੁਗਹ ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥