HOME
RAAG INDEX
Scroll
page 1032
ਮਾਰੂ ਮਹਲਾ ੧ ॥ ਸਾਚੇ ਸਾਹਿਬ ਸਿਰਜਣਹਾਰੇ ॥ ਜਿਨਿ ਧਰ ਚਕ੍ਰ ਧਰੇ ਵੀਚਾਰੇ ॥ ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥ ਵੇਕੀ ਵੇਕੀ ਜੰਤ ਉਪਾਏ ॥ ਦੁਇ ਪੰਦੀ ਦੁਇ ਰਾਹ ਚਲਾਏ ॥ ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥ ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥ ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥ ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ ॥ ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥ ਸਭ ਸਾਲਾਹੇ ਸੁਣਿ ਸੁਣਿ ਆਖੈ ॥ ਆਪੇ ਦਾਨਾ ਸਚੁ ਪਰਾਖੈ ॥ ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥ ਸੁਣਿ ਸੁਣਿ ਆਖੈ ਕੇਤੀ ਬਾਣੀ ॥ ਸੁਣਿ ਕਹੀਐ ਕੋ ਅੰਤੁ ਨ ਜਾਣੀ ॥ ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥ ਜਨਮੇ ਕਉ ਵਾਜਹਿ ਵਾਧਾਏ ॥ ਸੋਹਿਲੜੇ ਅਗਿਆਨੀ ਗਾਏ ॥ ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥ ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥ ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥ ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥ ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥ ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥ ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥ ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥ ਸਚੀ ਕਰਣੀ ਗੁਰ ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥ ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥ ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ ਰਹਹਿ ਰਜਾਈ ॥ ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥ ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥ ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥