HOME
RAAG INDEX
Scroll
page 1034
ਮਾਰੂ ਮਹਲਾ ੧ ॥ ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥ ਸੋਹਨਿ ਭਗਤ ਪ੍ਰਭੂ ਦਰਬਾਰੇ ॥ ਮੁਕਤੁ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥ ਈਸਰੁ ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥ ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥ ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥ ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥ ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥ ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥ ਗਿਆਨ ਵਿਹੂਣੀ ਭਵੈ ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥ ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹੇ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥ ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥ ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥