HOME
RAAG INDEX
Scroll
page 1037
ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥ ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥ ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥ ਰਜ ਤਮ ਸਤ ਕਲ ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥ ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥ ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥ ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥ ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥ ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥ ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥