HOME
RAAG INDEX
Scroll
page 1039
ਮਾਰੂ ਮਹਲਾ ੧ ॥ ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥ ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥ ਦੇਹੀ ਨਗਰੀ ਊਤਮ ਥਾਨਾ ॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥ ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥ ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥