page 104
-
ਮਾਝ ਮਹਲਾ ੫ ॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗਪਾਲਾ ਜੀਉ ॥੧॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥ ਸਤਿ ਸਤਿ ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥
-
ਮਾਝ ਮਹਲਾ ੫ ॥ ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥ ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥ ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥
-
ਮਾਝ ਮਹਲਾ ੫ ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥ ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥ ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥ ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥