HOME
RAAG INDEX
Scroll
page 1046
ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ ॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ ਮੈਲੁ ਕਮਾਇਆ ॥ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥