HOME
RAAG INDEX
Scroll
page 1047
ਮਾਰੂ ਮਹਲਾ ੩ ॥ ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥ ਮਨਮੁਖ ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥ ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥ ਅਉਗਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥ ਦੁਰਮਤਿ ਖੋਟੀ ਖੋਟੁ ਕਮਾਵੈ ॥ ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥ ਆਪੇ ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥ ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥ ਦੂਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥ ਸੇ ਵਡਭਾਗੀ ਜਿਨੀ ਏਕੋ ਜਾਤਾ ॥ ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥