HOME
RAAG INDEX
Scroll
page 1048
ਮਾਰੂ ਮਹਲਾ ੩ ॥ ਸਚੁ ਸਾਲਾਹੀ ਗਹਿਰ ਗੰਭੀਰੈ ॥ ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥ ਕਿਸੁ ਸੇਵੀ ਤੈ ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥ ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥ ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥ ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥ ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥ ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥ ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ ਨਾ ਕੋਈ ਕਰੇ ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥ ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ ॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ ਅਨਲ ਵਾਉ ਭਰਮਿ ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥ ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥