page 105
-
ਮਾਝ ਮਹਲਾ ੫ ॥ ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥ ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜਿਉ ਬਾਰਿਕ ਮਾਤਾ ਸੰਮਾਰੇ ॥ ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥ ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ ਸਦ ਬਲਿਹਾਰਿ ਜਾਈਐ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥ ਰਾਖਿ ਲੀਏ ਸਗਲੇ ਪ੍ਰਭਿ ਆਪੇ ॥ ਉਤਰਿ ਗਏ ਸਭ ਸੋਗ ਸੰਤਾਪੇ ॥ ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥
-
ਮਾਝ ਮਹਲਾ ੫ ॥ ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥ ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥ ਸੰਤਾ ਸੇਤੀ ਰੰਗੁ ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥ ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥
-
ਮਾਝ ਮਹਲਾ ੫ ॥ ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥ ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥ ਅੰਮ੍ਰਿਤੁ ਵਰਖੈ ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥ ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥ ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥
-
ਮਾਝ ਮਹਲਾ ੫ ॥ ਮੀਹੁ ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥ ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥ ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥ ਮਨ ਕੀ ਇਛ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥