HOME
RAAG INDEX
Scroll
page 1050
ਮਾਰੂ ਮਹਲਾ ੩ ॥ ਸਚੈ ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥ ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥ ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥