HOME
RAAG INDEX
Scroll
page 1052
ਮਾਰੂ ਸੋਲਹੇ ੩ ॥ ਆਪੇ ਕਰਤਾ ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ ਤੇਰੀ ਸਰਣਾ ॥ ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥ ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥ ਆਪੇ ਹੀਰਾ ਰਤਨੁ ਅਮੋਲੋ ॥ ਆਪੇ ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥ ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ਮਰੈ ਨ ਜੰਮੈ ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥੫॥ ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥੬॥ ਕਿਰਤੁ ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ ਮੋਖ ਦੁਆਰਾ ॥ ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥ ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ਦੂਜੈ ਭਾਇ ਘਣਾ ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥ਹਰਿ ਕੈ ਭਾਣੈ ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥ ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥ ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥ ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥