HOME
RAAG INDEX
Scroll
page 1057
ਮਾਰੂ ਮਹਲਾ ੩ ॥ ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥੯॥ ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥ ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥ ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ ॥੧੨॥ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥੧੩॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥ ਜੀਉ ਪਿੰਡੁ ਸਭੁ ਹੈ ਤਿਸੁ ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥੧੪॥