HOME
RAAG INDEX
Scroll
page 1062
ਮਾਰੂ ਮਹਲਾ ੩ ॥ ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥ ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥ ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥ ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥ ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥ ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥