HOME
RAAG INDEX
Scroll
page 1063
ਮਾਰੂ ਮਹਲਾ ੩ ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥ ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥ ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥ ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥ ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥ ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥