HOME
RAAG INDEX
Scroll
page 1066
ਮਾਰੂ ਮਹਲਾ ੩ ॥ ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥ ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥ ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥ ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥ ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥ ਮਾਇਆ ਮੋਹਿ ਭਰਮਿ ਨ ਪਾਏ ॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥ ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥ ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥ ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥ ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥ ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥ ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥ ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥