HOME
RAAG INDEX
Scroll
page 1069
ਮਾਰੂ ਸੋਲਹੇ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥ ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥