page 107
-
ਮਾਝ ਮਹਲਾ ੫ ॥ ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥ ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥ ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥ ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥
-
ਮਾਝ ਮਹਲਾ ੫ ॥ ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥੧॥ ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥੨॥ ਸਚੁ ਸਾਲਾਹਣੁ ਵਡਭਾਗੀ ਪਾਈਐ ॥ ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥੩॥ ਸਚੇ ਅੰਤੁ ਨ ਜਾਣੈ ਕੋਈ ॥ ਥਾਨਿ ਥਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥੪॥੩੭॥੪੪॥
-
ਮਾਝ ਮਹਲਾ ੫ ॥ ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥ ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥ ਸਿਮਰਤ ਨਾਮੁ ਦੋਖ ਸਭਿ ਲਾਥੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥ ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਿਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥੪॥੩੮॥੪੫॥
-
ਮਾਝ ਮਹਲਾ ੫ ॥ ਐਥੈ ਤੂੰਹੈ ਆਗੈ ਆਪੇ ॥ ਜੀਅ ਜੰਤ੍ਰ ਸਭਿ ਤੇਰੇ ਥਾਪੇ ॥ ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥ ਰਸਨਾ ਜਪਿ ਜਪਿ ਜੀਵੈ ਸੁਆਮੀ ॥ ਪਾਰਬ੍ਰਹਮ ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥ ਨਾਮੁ ਅਵਖਧੁ ਜਿਨਿ ਜਨ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥੩॥ ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥