HOME
RAAG INDEX
Scroll
page 1071
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ ਮੀਤੁ ਹਮਾਰਾ ਸੋਈ ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥