HOME
RAAG INDEX
Scroll
page 1074
ਮਾਰੂ ਮਹਲਾ ੫ ਸੋਲਹੇ ੴ ਸਤਿਗੁਰ ਪ੍ਰਸਾਦਿ ॥ ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹ੍ਹਾਇਆ ਗਿਆਨਾਂ ਹੇ ॥੫॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥