HOME
RAAG INDEX
Scroll
page 1075
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥ ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥ ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥ ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥