HOME
RAAG INDEX
Scroll
page 1081
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ ਤੂ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੈਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੈਸਾਰੀ ਹੁਕਮੇ ਭਗਤਾ ॥ ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ਆਪੇ ਸਕਤੀ ਸਬਲੁ ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥