HOME
RAAG INDEX
Scroll
page 1082
ਮਾਰੂ ਮਹਲਾ ੫ ॥ ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥