HOME
RAAG INDEX
Scroll
page 1084
ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥ ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥