page 1088
-
ਸਲੋਕੁ ਮਃ ੩ ॥ ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥ ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥ ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ ॥ ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥੧॥
-
ਮਃ ੩ ॥ ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥ ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥
-
ਪਉੜੀ ॥ ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥ ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥ ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥ ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥ ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥
-
ਸਲੋਕੁ ਮਃ ੧ ॥ ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥
-
ਮਃ ੧ ॥ ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥ ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥
-
ਪਉੜੀ ॥ ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥ ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥ ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥ ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥ ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥
-
ਸਲੋਕੁ ਮਃ ੩ ॥ ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥ ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥
-
ਮਃ ੧ ॥ ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਧੰਨੁ ਸਹਾਗਣੀ ਜੋ ਭਾਵਹਿ ਵੇਪਰਵਾਹ ॥੨॥
-
ਪਉੜੀ ॥ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥
-
ਸਲੋਕੁ ਮਃ ੩ ॥ ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥
-
ਮਃ ੩ ॥ ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥