page 1090
-
ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥
-
ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥
-
ਮਃ ੩ ॥ ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥
-
ਪਉੜੀ ॥ ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥ ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥
-
ਸਲੋਕੁ ਮਃ ੧ ॥ ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥ ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥
-
ਮਃ ੧ ॥ ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥
-
ਪਉੜੀ ॥ ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥
-
ਸਲੋਕੁ ਮਃ ੧ ॥ ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥
-
ਮਃ ੧ ॥ ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥
-
ਮਃ ੧ ॥ ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥
-
ਪਉੜੀ ॥ ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥ ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥