page 1091
-
ਸਲੋਕੁ ਮਃ ੧ ॥ ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥
-
ਮਃ ੧ ॥ ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥
-
ਮਃ ੧ ॥ ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮਝ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥
-
ਪਉੜੀ ॥ ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥ ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥
-
ਸਲੋਕੁ ਮਃ ੧ ॥ ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥
-
ਮਃ ੧ ॥ ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥ ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥
-
ਪਉੜੀ ॥ ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥ ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥
-
ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥
-
ਮਃ ੩ ॥ ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥
-
ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥ ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥