page 1092
-
ਸਲੋਕੁ ਮਃ ੩ ॥ ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥ ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ ਜਿੰਨ੍ਹ੍ਹਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥ ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥ ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥
-
ਮਃ ੩ ॥ ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥ ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥ ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥
-
ਪਉੜੀ ॥ ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥ ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥
-
ਸਲੋਕੁ ਮਃ ੩ ॥ ਲੋਕੁ ਅਵਗਣਾ ਕੀ ਬੰਨ੍ਹ੍ਹੈ ਗੰਠੜੀ ਗੁਣ ਨ ਵਿਹਾਝੈ ਕੋਇ ॥ ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ ਗੁਰ ਪਰਸਾਦੀ ਗੁਣ ਪਾਈਅਨ੍ਹ੍ਹਿ ਜਿਸ ਨੋ ਨਦਰਿ ਕਰੇਇ ॥੧॥
-
ਮਃ ੩ ॥ ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰ ਸਬਦੀ ਵੀਚਾਰਿ ॥੨॥
-
ਪਉੜੀ ॥ ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥ ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥