page 1094
-
ਪਉੜੀ ॥ ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥
-
ਮਾਰੂ ਵਾਰ ਮਹਲਾ ੫ ਡਖਣੇ ਮਃ ੫ ੴ ਸਤਿਗੁਰ ਪ੍ਰਸਾਦਿ ॥ ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥
-
ਮਃ ੫ ॥ ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥
-
ਮਃ ੫ ॥ ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥
-
ਪਉੜੀ ॥ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥
-
ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥
-
ਮਃ ੫ ॥ ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥
-
ਮਃ ੫ ॥ ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥
-
ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥