page 1095
-
ਡਖਣੇ ਮਃ ੫ ॥ ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥
-
ਮਃ ੫ ॥ ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥੨॥
-
ਮਃ ੫ ॥ ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥ ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥੩॥
-
ਪਉੜੀ ॥ ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥
-
ਡਖਣੇ ਮਃ ੫ ॥ ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥ ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥੧॥
-
ਮਃ ੫ ॥ ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥੨॥
-
ਮਃ ੫ ॥ ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥੩॥
-
ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥
-
ਡਖਣੇ ਮਃ ੫ ॥ ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥
-
ਮਃ ੫ ॥ ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥੨॥
-
ਮਃ ੫ ॥ ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥੩॥