page 1096
-
ਪਉੜੀ ॥ ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥ ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥
-
ਡਖਣੇ ਮਃ ੫ ॥ ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥ ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥
-
ਮਃ ੫ ॥ ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥
-
ਮਃ ੫ ॥ ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥ ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥
-
ਪਉੜੀ ॥ ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲਭਾਈਆ ॥ ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥ ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥ ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥
-
ਡਖਣੇ ਮਃ ੫ ॥ ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥
-
ਮਃ ੫ ॥ ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥ ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥
-
ਮਃ ੫ ॥ ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥ ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥
-
ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥
-
ਡਖਣੇ ਮਃ ੫ ॥ ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥ ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥