page 1097
-
ਮਃ ੫ ॥ ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥ ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥
-
ਮਃ ੫ ॥ ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥ ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥
-
ਪਉੜੀ ॥ ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥ ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥ ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥ ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥ ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥ ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥ ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥ ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥੮॥
-
ਡਖਣੇ ਮਃ ੫ ॥ ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥ ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥
-
ਮਃ ੫ ॥ ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥ ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥੨॥
-
ਮਃ ੫ ॥ ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥ ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥
-
ਪਉੜੀ ॥ ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥ ਸੋ ਮੰਗਾ ਦਾਨੁ ਗਸਾਈਆ ਜਿਤੁ ਭੁਖ ਲਹਿ ਜਾਵੈ ॥ ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥ ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥
-
ਡਖਣੇ ਮਃ ੫ ॥ ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥
-
ਮਃ ੫ ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥
-
ਮਃ ੫ ॥ ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥ ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥
-
ਪਵੜੀ ॥ ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥