page 1098
-
ਡਖਣੇ ਮਃ ੫ ॥ ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥
-
ਮਃ ੫ ॥ ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥ ਖਾਕੁ ਲੜੇਦਾ ਤੰਨਿ ਖੇ ਜੋ ਰਤੇ ਦੀਦਾਰ ॥੨॥
-
ਮਃ ੫ ॥ ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥ ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥
-
ਪਉੜੀ ॥ ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥
-
ਡਖਣੇ ਮਃ ੫ ॥ ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥
-
ਮਃ ੫ ॥ ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥
-
ਮਃ ੫ ॥ ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥
-
ਪਉੜੀ ॥ ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬਲਾਈਆ ॥ ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥ ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥ ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗਸਾਈਆ ॥੧੨॥
-
ਡਖਣੇ ਮਃ ੫ ॥ ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥
-
ਮਃ ੫ ॥ ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥
-
ਮਃ ੫ ॥ ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥