page 11
-
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
-
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
-
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
-
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
-
ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥