page 110
-
ਮਾਝ ਮਹਲਾ ੩ ਘਰੁ ੧ ॥ ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥ ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥
-
ਮਾਝ ਮਹਲਾ ੩ ॥ ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥ ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥ ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥ ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥