page 1100
-
ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥
-
ਡਖਣੇ ਮਃ ੫ ॥ ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥ ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥
-
ਮਃ ੫ ॥ ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥ ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥
-
ਮਃ ੫ ॥ ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥ ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥
-
ਪਉੜੀ ॥ ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥
-
ਡਖਣੇ ਮਃ ੫ ॥ ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥
-
ਮਃ ੫ ॥ ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥ ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥
-
ਮਃ ੫ ॥ ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥ ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥
-
ਪਉੜੀ ॥ ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥ ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥
-
ਸਲੋਕ ਡਖਣੇ ਮਃ ੫ ॥ ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥ ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥੧॥