page 1102
-
ਸਲੋਕ ਡਖਣੇ ਮਃ ੫ ॥ ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥
-
ਮਃ ੫ ॥ ਨਾਨਕ ਬਿਜੁਲੀਆ ਚਮਕੰਨਿ ਘੁਰਨ੍ਹ੍ਹਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥
-
ਮਃ ੫ ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥
-
ਪਉੜੀ ॥ ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥
-
ਸਲੋਕ ਮਃ ੫ ॥ ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥
-
ਮਃ ੫ ॥ ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨ੍ਹ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥
-
ਮਃ ੫ ॥ ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥
-
ਪਉੜੀ ॥ ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥
-
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥